April 23, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ, 29 ਜਨਵਰੀ (ਪ੍ਰਦੀਪ ਸ਼ਰਮਾ)- ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਬਠਿੰਡਾ ਵਲੋਂ ਜ਼ਿਲ੍ਹਾ ਪੱਧਰ ਤੇ 27 ਜਨਵਰੀ ਤੋਂ ਦਿਨ ਰਾਤ ਲਗਾਤਾਰ ਪਰਿਵਾਰਾਂ ਤੇ ਬੱਚਿਆਂ ਸਮੇਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰਾ ਮੰਡਲ 1,2 ਤੇ 3 ਦੇ ਦਫਤਰਾ ਅੱਗੇ  ਅੱਜ ਚੌਥੇ ਦਿਨ  ਵੀ ਰੋਸ ਧਰਨਾ ਜਾਰੀ ਹੈ  ।

ਇਸ ਮੌਕੇ ਸੂਬਾ ਮੀਤ ਪ੍ਰਧਾਨ, ਜਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਵਾਲੀ ਨੇ ਸੰਬੋਧਨ ਕਰਦਿਆਂ  ਕਿਹਾ ਕਿ ਜਲ ਸਪਲਾਈ ਵਿਭਾਗ ਦੇ ਠੇਕਾ ਅਧਾਰਿਤ ਵਰਕਰਾਂ ਦੀਆਂ ਮੰਗਾਂ ਜਿਵੇਂ ਕਿ ਪਿਛਲੇ ਕਾਫੀ ਦਿਨਾਂ ਤੋਂ ਮਹਿੰਗਾਈ ਨੂੰ ਮੁੱਖ ਰੱਖ ਕੇ ਤਨਖਾਹਾਂ ਵਧਾਉਣ ਦੀ ਮੰਗ ਜਥੇਬੰਦੀ ਵਲੋਂ ਕੀਤੀ ਜਾ ਰਹੀ ਹੈ ਕਿਉਂਕਿ ਪੰਜਾਬ ਦੇ ਪਟਿਆਲਾ ਫਾਜ਼ਿਲਕਾ , ਅੰਮ੍ਰਿਤਸਰ, ਫਤਿਹਗਡ਼੍ਹ ਸਾਹਿਬ ਸਮੇਤ ਪੰਜਾਬ ਦੇ ਅੱਠ ਜ਼ਿਲ੍ਹਿਆਂ ਵਿਚ ਇਹ ਵਧੇ ਹੋਏ ਰੇਟ ਕਾਰਜਕਾਰੀ ਇੰਜਨੀਅਰਾਂ ਵੱਲੋਂ ਆਪਣੇ ਵਰਕਰਾਂ ਨੂੰ ਦਿੱਤੇ ਜਾ ਰਹੇ ਹਨ ਅਤੇ ਬਠਿੰਡਾ ਦੇ ਮੰਡਲ ਨੰਬਰ ਇੱਕ ਦੋ ਤੇ ਤਿੰਨ ਦੇ ਕਾਰਜਕਾਰੀ ਇੰਜੀਨੀਅਰਾਂ ਵੱਲੋਂ ਟਾਲਮਟੋਲ ਦੀ ਬਦਨੀਤੀ ਅਪਣਾਈ ਜਾ ਰਹੀ ਹੈ ।
ਇਸ ਸਬੰਧੀ ਕੱਲ੍ਹ ਮੀਟਿੰਗ ਦੌਰਾਨ ਮੰਡਲ ਨੰਬਰ 3 ਦੇ ਐਕਸੀਅਨ ਵਲੋਂ ਟਾਲਮਟੋਲ ਦੀ ਬਦਨੀਤੀ ਅਪਣਾਈ ਜਾ ਰਹੀ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਠੇਕਾ ਕਾਮਿਆਂ ਦੀਆਂ ਤਨਖਾਹਾਂ ਵਧਾਉਣ ਦੀ ਮੰਗ ਦਾ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਸਬੰਧਤ ਮੈਨੇਜਮੈਂਟ ਅਤੇ ਪ੍ਰਸ਼ਾਸਨ ਦੀ ਹੋਵੇਗੀ।ਇਸ ਤੋਂ ਇਲਾਵਾ ਧਰਨੇ ਨੂੰ  ਸਾਥੀ ਸਤਨਾਮ ਸਿੰਘ ਖਿਆਲਾ, ਜਸਵਿੰਦਰ ਸਿੰਘ, ਅੰਮ੍ਰਿਤਪਲ ਸਿੰਘ,ਕਰਮਜੀਤ ਸਿੰਘ, ਅਮਿਤ ਬਾਂਸਲ ਹਰਵਿੰਦਰ ਸਿੰਘ, ਸੁਖਚੈਨ ਸਿੰਘ ਨੇ ਵੀ ਸੰਬੋਧਨ ਕੀਤਾ।
102740cookie-checkਜਲ ਸਪਲਾਈ ਦੇ ਠੇਕਾ ਕਾਮਿਆਂ ਦਾ ਰੋਸ ਧਰਨਾ ਚੌਥੇ ਦਿਨ ਵੀ ਲਗਾਤਾਰ ਜਾਰੀ 
error: Content is protected !!