April 10, 2024

Loading

ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ/ਚਾਉਕੇ, 20 ਜਨਵਰੀ (ਪ੍ਰਦੀਪ ਸ਼ਰਮਾ): ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋ ਐਲਾਨੇ ਗਏ ਬੀ.ਏ. ਸਮੈਸਟਰ ਦੂਜਾ ਦੇ ਨਤੀਜੇ ਵਿੱਚ ਸਥਾਨਕ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਬੱਲੋ੍ਹ, ਦੀਆਂ ਵਿਦਿਆਰਥਣਾਂ ਨੇ ਵਧੀਆ ਪੁਜੀਸਨਾ ਪ੍ਰਾਪਤ ਕੀਤੀਆ ਹਨ। ਇਨ੍ਹਾਂ ਸਬਦਾ ਦਾ ਪ੍ਰਗਟਾਵਾ ਕਲਾਸ ਇੰਚਾਰਜ ਪ੍ਰੋ. ਅਮਨਦੀਪ ਕੌਰ ਨੇ ਕੀਤਾ ਉਨ੍ਹਾਂ ਕਿਹਾ ਕਿ ਨਤੀਜੇ ਵਿੱਚ ਅਮਨਦੀਪ ਕੌਰ ਪੁੱਤਰੀ ਸੁਖਵਿੰਦਰ ਸਿੰਘ ਨੇ 73 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸੁਖਦੀਪ ਕੌਰ ਪੁੱਤਰੀ ਜਗਸੀਰ ਸਿੰਘ ਨੇ 71.80 ਪ੍ਰਤੀਸਤ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਸਿਵਜੀਤ ਕੌਰ ਪੁੱਤਰੀ ਠੰਢੂ ਸਿੰਘ ਨੇ 68.40 ਪ੍ਰਤੀਸਤ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।
ਕਾਲਜ ਪਿ੍ਰੰਸੀਪਲ (ਇੰਚਾਰਜ) ਪੱਲਵੀ ਨੇ ਵਧਾਈ ਦਿੰਦਿਆ ਕਿਹਾ ਕਿ ਕਾਲਜ ਦੇ ਵਿਦਿਆਰਥੀ ਯੂਨੀਵਰਸਿਟੀ ਵਿੱਚੋ ਪਹਿਲੇ ਦਰਜੇ ਵਿੱਚ ਪਾਸ ਹੋ ਕੇ ਵੱਖ-ਵੱਖ ਖੇਤਰਾਂ ਵਿੱਚ ਲਗਾਤਾਰ ਪੁਜ਼ੀਸ਼ਨਾਂ ਹਾਸਲ ਕਰਦੇ ਆ ਰਹੇ ਹਨ। ਕਾਲਜ ਪ੍ਰਿੰਸੀਪਲ ਡਾ. ਬਲਜੀਤ ਕੌਰ ਸਿੱਧੂ ਨੇ ਕਿਹਾ ਕਿ ਇਨ੍ਹਾਂ ਪ੍ਰਾਪਤੀਆਂ ਦਾ ਸਿਹਰਾ ਕਾਲਜ ਦੇ ਅਧਿਆਪਕਾ ਨੂੰ ਜਾਦਾ ਹੈ, ਜਿਨ੍ਹਾਂ ਦੀ ਸਖਤ ਮਿਹਨਤ ਅਤੇ ਯੋਗ ਅਗਵਾਈ ਸਦਕਾ ਵਿਦਿਆਰਥੀ ਲਗਾਤਾਰ ਪੁਜੀਸ਼ਨਾਂ ਹਾਸਲ ਕਰਕੇ ਵੱਖ-ਵੱਖ ਮੁਕਾਮ ਹਾਸਲ ਕਰ ਰਹੇ ਹਨ।ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਮੁਕੇਸ ਸਿੰਗਲਾ, ਮੈਨੇਜਿੰਗ ਡਾਇਰੈਕਟਰ ਯੁਵਰਾਜ ਗਰਗ, ਜਨਰਲ ਸਕੱਤਰ ਇੰਜ. ਹਿਤੇਸ ਸਿੰਗਲਾ ਨੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾ ਨੂੰ ਵਧਾਈ ਦਿੱਤੀ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
         

 

138170cookie-checkਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਬੱਲੋ ਦਾ ਨਤੀਜਾ ਰਿਹਾ ਸੌ ਫੀਸਦੀ
error: Content is protected !!