October 3, 2024

Loading

ਪ੍ਰਦੀਪ ਸ਼ਰਮਾ
ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 14 ਮਈ -ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਵੱਡੀ ਲੀਡ ‘ਤੇ ਜਿੱਤ ਇਹ ਸਾਬਤ ਕਰਦੀ ਹੈ ਕਿ ਜਲੰਧਰ ਵਿੱਚ ਰਵਾਇਤੀ ਪਾਰਟੀਆਂ ਨੂੰ ਪੰਜਾਬੀਆਂ ਨੇ ਇੱਕ ਵਾਰ ਫੇਰ ਨਿਕਾਰਿਆ ਅਤੇ ਇਹ ਜਿੱਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਇਮਾਨਦਾਰੀ ‘ਤੇ ਮੋਹਰ ਲਾਈ ਹੈ।
ਇੰਨਾਂ ਸ਼ਬਦਾਂ ਦਾ ਪ੍ਰਗਟਾਵਾਂ ਰਾਮਪੁਰਾ ਫੂਲ ਦੇ ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਰਵਾਇਤੀ ਸਿਆਸੀ ਵਿਰੋਧੀ ਪਾਰਟੀਆਂ ‘ਤੇ ਵਰ੍ਹਦਿਆਂ ਕਿਹਾ ਕਿ ਭਾਵੇਂ ਜਲੰਧਰ ਜ਼ਿਮਨੀ ਚੋਣ ਵਿੱਚ ਆਮ ਆਦਮੀ ਪਾਰਟੀ ਦੀ ਛਵੀ ਖ਼ਰਾਬ ਕਰਨ ਲਈ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਕੂੜ ਪ੍ਰਚਾਰ ਕੀਤਾ ਗਿਆ ‘ਤੇ ਜਲੰਧਰ ਵਾਸੀਆਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਪ੍ਰੰਤੂ ਫ਼ੇਰ ਵੀ ਪੰਜਾਬੀਆਂ ਨੇ ਇੱਕ ਵਾਰ ਫੇਰ ਆਮ ਆਦਮੀ ਪਾਰਟੀ ਚ ਵਿਸ਼ਵਾਸ ਕਰਦਿਆਂ ਵੱਡੀ ਲੀਡ ਨਾਲ ਆਪ ਦਾ ਉਮੀਦਵਾਰ ਜਿੱਤਾਇਆ।
ਇਸ ਮੌਕੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਦੱਸਿਆ ਕਿ ਉਹਨਾਂ ਨੇ ਫਿਲੋਰ ਦੇ 7 ਵਾਰਡਾਂ ਤੇ ਦਰਜਨ ਦੇ ਕਰੀਬ ਪਿੰਡਾਂ ਚ ਜਾ ਕੇ ਵੋਟਰਾਂ ਨੂੰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੇ ਭਵਿੱਖ ਵਿੱਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਧਾਇਕ ਸਿੱਧੂ ਨੇ ਸਿਆਸੀ ਵਿਰੋਧੀਆਂ ‘ਤੇ ਤੰਜ ਕਸਦਿਆਂ ਕਿਹਾ ਕਿ ਹੁਣ ਉਹਨਾਂ ਦਾ ਸਮਾਂ ਬੀਤ ਗਿਆ ਪਿਛਲੇ 75 ਸਾਲਾਂ ਤੋਂ ਉਹਨਾਂ ਨੇ ਪੰਜਾਬ ਅਤੇ ਦੇਸ਼ ਤੇ ਰਾਜ ਕੀਤਾ ਪਰ ਅੱਜ 21ਵੀ ਸਦੀ ਵਿੱਚ ਵੀ ਲੋਕ ਮੁੱਢਲੀਆ ਸਹੂਲਤਾਂ ਨੂੰ ਤਰਸ ਰਹੇ ਹਨ। ਪਿਛਲੇ ਇੱਕ ਸਾਲ ਤੋਂ ਪੰਜਾਬ ਦੀ ਰਾਜ ਸੱਤਾ ਆਮ ਆਦਮੀ ਪਾਰਟੀ ਦੇ ਹੱਥ ਆਈ ਹੈ ਅਸੀਂ ਪੰਜਾਬ ਨੂੰ ਮੁੜ ਤਰੱਕੀਆਂ ਤੇ ਲਿਆਉਣ ਲਈ ਜਦੋ ਜਹਿਦ ਕਰ ਰਹੇ ਹਾਂ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਰਾਜ ਕਰੇਗੀ ਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਪੰਜਾਬ ਤੋਂ ਆਮ ਆਦਮੀ ਪਾਰਟੀ ਜਿੱਤ ਪ੍ਰਾਪਤ ਕਰੇਗੀ ।
# Contact us for News and advertisement on 980-345-0601
Kindly Like,Share & Subscribe http://charhatpunjabdi.com
151850cookie-checkਆਪ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਜਿੱਤ ਨੇ ਰਵਾਇਤੀ ਪਾਰਟੀਆਂ ਨੂੰ ਫਿਰ ਨਕਾਰਿਆ- ਬਲਕਾਰ ਸਿੱਧੂ
error: Content is protected !!