ਚੜ੍ਹਤ ਪੰਜਾਬ ਦੀ
ਬਠਿੰਡਾ, 28 ਜਨਵਰੀ (ਪ੍ਰਦੀਪ ਸ਼ਰਮਾ) : ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਬਠਿੰਡਾ ਵਲੋਂ ਜ਼ਿਲ੍ਹਾ ਪੱਧਰ ਤੇ 27 ਜਨਵਰੀ ਤੋਂ ਦਿਨ ਰਾਤ ਲਗਾਤਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਮੰਡਲ ਬਠਿੰਡਾ ਦੇ ਕਾਰਜਕਾਰੀ ਇੰਜੀਨੀਅਰਾ ਮੰਡਲ 1,2 ਤੇ 3 ਦੇ ਦਫਤਰਾ ਅੱਗੇ ਜਾਰੀ ਹੈ ।
ਇਸ ਮੌਕੇ ਸੂਬਾ ਮੀਤ ਪ੍ਰਧਾਨ, ਜਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਵਾਲੀ ਨੇ ਕਿਹਾ ਕਿ ਜਲ ਸਪਲਾਈ ਵਿਭਾਗ ਦੇ ਠੇਕਾ ਅਧਾਰਿਤ ਵਰਕਰਾਂ ਦੀਆਂ ਮੰਗਾਂ ਜਿਵੇਂ ਕਿ ਪਿਛਲੇ ਕਾਫੀ ਦਿਨਾਂ ਤੋਂ ਮਹਿੰਗਾਈ ਨੂੰ ਮੁੱਖ ਰੱਖ ਕੇ ਤਨਖਾਹਾਂ ਵਧਾਉਣ ਦੀ ਮੰਗ ਜਥੇਬੰਦੀ ਵਲੋਂ ਕੀਤੀ ਜਾ ਰਹੀ ਹੈ ਅਤੇ ਇਸ ਸਬੰਧੀ ਕੱਲ੍ਹ ਮੀਟਿੰਗ ਦੌਰਾਨ ਮੰਡਲ ਨੰਬਰ 3 ਦੇ ਐਕਸੀਅਨ ਵਲੋਂ ਟਾਲਮਟੋਲ ਦੀ ਨੀਤੀ ਅਪਣਾਈ ਗਈ ਹੈ।ਇਸ ਦੇ ਰੋਸ ਵਜੋਂ ਮੰਡਲ ਨੰਬਰ 2,3 ਦੇ ਗੇਟ ਭਾਗੂ ਰੋਡ ਤੋਂ ਮੰਡਲ ਨੰਬਰ 1 ਤੱਕ ਰੋਸ ਮਾਰਚ ਕੀਤਾ ਗਿਆ ਅਤੇ ਮੁਰਦਾਬਾਦ ਦੇ ਨਾਅਰੇ ਲਾਏ ਗਏ ।
ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਠੇਕਾ ਕਾਮਿਆਂ ਦੀਆਂ ਤਨਖਾਹਾਂ ਵਧਾਉਣ ਦੀ ਮੰਗ ਦਾ ਤੁਰੰਤ ਹੱਲ ਕੀਤਾ ਜਾਵੇ ਨਹੀਂ ਤਾਂ ਇਹ ਸੰਘਰਸ਼ ਇਸੇ ਤਰ੍ਹਾਂ ਲਗਾਤਾਰ ਜਾਰੀ ਰੱਖਿਆ ਜਾਵੇਗਾ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੋਣ ਦੀ ਜਿੰਮੇਵਾਰੀ ਸਬੰਧਤ ਮੈਨੇਜਮੈਂਟ ਅਤੇ ਪ੍ਰਸ਼ਾਸਨ ਦੀ ਹੋਵੇਗੀ।ਇਸ ਤੋਂ ਇਲਾਵਾ ਧਰਨੇ ਨੂੰ ਸਾਥੀ ਸਤਨਾਮ ਸਿੰਘ ਖਿਆਲਾ, ਜਸਵਿੰਦਰ ਸਿੰਘ, ਅੰਮ੍ਰਿਤਪਲ ਸਿੰਘ,ਕਰਮਜੀਤ ਸਿੰਘ, ਅਮਿਤ ਬਾਂਸਲ ਹਰਵਿੰਦਰ ਸਿੰਘ, ਸੁਖਚੈਨ ਸਿੰਘ ਨੇ ਵੀ ਸੰਬੋਧਨ ਕੀਤਾ।
1023600cookie-checkਜਲ ਸਪਲਾਈ ਦੇ ਠੇਕਾ ਕਾਮਿਆਂ ਦਾ ਧਰਨਾ ਦੂਜੇ ਦਿਨ ਵੀ ਲਗਾਤਾਰ ਜਾਰੀ ਰੋਸ ਮਾਰਚ ਅਤੇ ਨਾਅਰੇਬਾਜ਼ੀ ਕੀਤੀ ਗਈ