
8 total views , 1 views today
ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ, (ਕੁਲਜੀਤ ਸਿੰਘ ਢੀਂਗਰਾ/ਪ੍ਰਦੀਪ ਸ਼ਰਮਾ): ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪਿਛਲੇ 11 ਮਹੀਨਿਆਂ ਤੋਂ ਚੱਲ ਰਹੇ ਦਿੱਲੀ ਕਿਸਾਨ ਮੋਰਚੇ ਵਿੱਚ ਸ਼ਾਮਲ ਹੋਏ ਪਿੰਡ ਜੇਠੂਕੇ ਦੇ ਕਿਸਾਨ ਧਰਮ ਸਿੰਘ (54) ਤੇ ਰਿਪਨ ਸਿੰਘ (51) ਦੀ ਅਚਾਨਕ ਸਿਹਤ ਵਿਗੜ ਕਾਰਨ ਸ਼ਹੀਦ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆ ਨਿੱਕਾ ਸਿੰਘ ਜੇਠੂਕੇ ਨੇ ਕਿਹਾ ਕਿ ਇਹ ਦੋਵੇਂ ਕਿਸਾਨ 24 ਅਕਤੂਬਰ ਨੂੰ ਪਿੰਡ ਜੇਠੂਕੇ ਤੋਂ ਕਾਫ਼ਲੇ ਨਾਲ ਦਿੱਲੀ ਮੋਰਚੇ ਗਏ ਸਨ ਜਿਨ੍ਹਾਂ ਦੀ ਕੱਲ ਸ਼ਾਮ ਨੂੰ ਅਚਾਨਕ ਤਬੀਅਤ ਵਿਗੜ ਕਾਰਨ ਬਹਾਦਰਗੜ੍ਹ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਜਿਸ ਵਿੱਚ ਦੋਵੇਂ ਕਿਸਾਨਾਂ ਨੇ ਦਮ ਤੋੜ ਦਿੱਤਾ।
ਇਹ ਦੋਵੇਂ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਗਰਮ ਵਰਕਰ ਸਨ ਜ਼ੋ ਕੇ ਪਹਿਲਾਂ ਵੀ ਕਈ ਵਾਰ ਮੋਰਚੇ ਵਿੱਚ ਸ਼ਾਮਲ ਹੋਏ ਸਨ ਜ਼ੋ ਦੋਵੇਂ ਛੋਟੀ ਕਿਸਾਨੀ ਨਾਲ ਸਬੰਧਿਤ ਸਨ।ਅੱਜ ਸਿਵਲ ਹਸਪਤਾਲ ਬਹਾਦਰਗੜ੍ਹ ਦੋਵਾਂ ਕਿਸਾਨਾਂ ਦਾ ਪੋਸਟਮਾਰਟਮ ਕਰਵਾ ਲਿਆ ਗਿਆ ,ਹਾਜ਼ਰ ਕਿਸਾਨ ਯੂਨੀਅਨ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 10-10 ਦੋਵੇਂ ਪਰਿਵਾਰਾਂ ਮੁਆਵਜ਼ਾ ਦਿੱਤਾ ਜਾਵੇ ਇੱਕ ਇੱਕ ਸਰਕਾਰੀ ਨੌਕਰੀ ਤੇ ਪਰਿਵਾਰਾਂ ਸਰਕਾਰੀ ਅਤੇ ਗੈਰ ਸਰਕਾਰੀ ਸਾਰਾ ਕਰਜ਼ਾ ਮਾਫ ਕੀਤਾ ਜਾਵੇ ਹਾਜ਼ਰ ਸਰਬਜੀਤ ਸਿੰਘ ਜੇਠੂਕੇ, ਸੁਖਦੇਵ ਸਿੰਘ ਸਰਪੰਚ, ਸੁਖਦੇਵ ਸਿੰਘ, ਜਗਦੀਪ ਸਿੰਘ, ਸੁਖਵਿੰਦਰ ਸਿੰਘ,ਲਾਭ ਸਿੰਘ, ਜੁਗਰਾਜ ਸਿੰਘ, ਕੁਲਵੰਤ ਸਿੰਘ, ਜਸਵੰਤ ਸਿੰਘ ਆਦਿ ਹਾਜ਼ਰ ਸਨ।
8898-11cookie-checkਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਮੋਰਚੇ ਵਿੱਚ ਪਿੰਡ ਜੇਠੂਕੇ ਦੇ ਦੋ ਕਿਸਾਨ ਸ਼ਹੀਦ