September 14, 2024

Loading

ਚੜ੍ਹਤ ਪੰਜਾਬ ਦੀ 
ਬਠਿੰਡਾ/ਰਾਮਪੁਰਾ ਫੂਲ  (ਪ੍ਰਦੀਪ ਸ਼ਰਮਾ) : ਹਲਕਾ ਰਾਮਪੁਰਾ ਫੂਲ ਦੇ ਪਿੰਡ ਦਿਆਲਪੁਰਾ ਭਾਈਕਾ ਵਿਖੇ ਬੀਤੀ ਰਾਤ ਦੋ ਵੱਖ-ਵੱਖ ਨੌਜਵਾਨਾਂ ਵੱਲੋਂ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰਨ ਦੀ ਦੁੱਖਦਾਈ ਖਬਰ ਮਿਲੀ ਹੈ। ਜਿਸ ਨੂੰ ਲੈ ਕੇ ਪਿੰਡ ਵਿੱਚ ਸ਼ੋਗ ਦੀ ਲਹਿਰ ਹੈ। ਤਫਤੀਸ਼ੀ ਅਧਿਕਾਰੀ ਏ.ਐਸ.ਆਈ ਜਗਤਾਰ ਸਿੰਘ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਦਿਆਲਪੁਰਾ ਭਾਈਕਾ ਅਤੇ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਨੀਨੇਵਾਲ ਫਿਰੋਜਪੁਰ ਨੇ ਥਾਣਾ ਦਿਆਲਪੁਰਾ ਵਿਖੇ ਆਪਣੇ ਬਿਆਨ ਦਰਜ ਕਰਵਾਏ ਹਨ।
ਉਨਾਂ ਅੱਗੇ ਦੱਸਿਆ ਕਿ ਮਨਪ੍ਰੀਤ ਸਿੰਘ ਪੁੱਤਰ ਰਜਿੰਦਰ ਸਿੰਘ ਦਿਆਲਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਮੇਰਾ ਭਰਾ ਲਵਪ੍ਰੀਤ ਸਿੰਘ (26) ਜਿਸ ਦਾ ਡੇਢ ਸਾਲ ਪਹਿਲਾਂ ਐਕਸੀਡੈਂਟ ਹੋ ਗਿਆ ਸੀ ‘ਤੇ ਉਹ ਅਕਸਰ ਹੀ ਬਿਮਾਰ ਰਹਿੰਦਾ ਸੀ ਅਤੇ ਉਸ ਦੇ ਸਿਰ ਵਿੱਚੋਂ ਹੱਡੀ ਕੱਢੀ ਹੋਈ ਸੀ ਜਿਸ ਕਾਰਨ ਉਹ ਦਿਮਾਗੀ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਜਿਸ ਦੇ ਚੱਲਦਿਆਂ ਬੀਤੀ ਰਾਤ ਲਵਪ੍ਰੀਤ ਨੇ ਆਪਣੇ ਕਮਰੇ ਅੰਦਰ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ।
ਉਧਰ ਦੂਸਰੇ ਵਿਅਕਤੀ ਕੁਲਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਨੀਨੇਵਾਲ ਨੇ ਵੀ ਬਿਆਨ ਦਰਜ ਕਰਵਾਏ ਹਨ ਕਿ ਮੇਰਾ ਵੱਡਾ ਭਰਾ ਜਗਤਾਰ ਸਿੰਘ ਜੋ ਦਿਆਲਪੁਰਾ ਭਾਈਕਾ ਪਹਿਲਾਂ ਮੇਰੇ ਮਾਸੀ ਦੇ ਲੜਕੇ ਬਾਲਾ ਸਿੰਘ ਦੀ ਮੌਤ ਹੋ ਗਈ ਸੀ ਅਤੇ ਉਸ ਦੇ ਘਰ ਵਾਲੀ ਦੀ ਸ਼ਾਦੀ ਮੇਰੇ ਭਰਾ ਜਗਤਾਰ ਸਿੰਘ ਨਾਲ ਕਰ ਦਿੱਤੀ ਗਈ ਸੀ ਅਤੇ ਹੁਣ ਉਹ ਆਪਣੀ ਘਰ ਵਾਲੀ ਅਤੇ ਤਿੰਨ ਬੱਚਿਆਂ ਸਮੇਤ ਦਿਆਲਪੁਰਾ ਭਾਈਕਾ ਵਿਖੇ ਰਹਿ ਰਿਹਾ ਸੀ।ਜਿਸ ਨੇ ਬੀਤੀ ਰਾਤ ਪੱਖੇ ਨਾਲ ਪਰਨਾ ਬੰਨ ਕੇ ਫਾਹਾ ਲੈ ਲਿਆ ‘ਤੇ ਉਸ ਦੀ ਮੌਤ ਹੋ ਗਈ। ਤਫਤੀਸ਼ੀ ਅਧਿਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਦੋਵੇਂ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਾਂ ‘ਦੇ ਬਿਆਨਾਂ ਦੇ ਅਧਾਰ ‘ਤੇ 174 ਦੀ ਕਾਰਵਾਈ ਕਰਕੇ ਲਾਸ਼ਾਂ ਦਾ ਪੋਸਟਮਾਰਟਮ ਕਰਵਾ ਕੇ ਵਾਰਿਸ਼ਾਂ ਨੂੰ ਸੌਂਪ ਦਿੱਤੀਆਂ ਹਨ।
 #For any kind of News and advertisment contact us on 980-345-0601 
124800cookie-checkਦੋ ਨੌਜਵਾਨਾਂ ਨੇ ਪੱਖੇ ਨਾਲ ਫਾਹਾ ਲੈ ਕੇ ਕੀਤੀ ਖੁਦਕੁਸ਼ੀ
error: Content is protected !!