December 6, 2024

Loading

ਚੜ੍ਹਤ ਪੰਜਾਬ ਦੀ
ਬਠਿੰਡਾ/ਭਗਤਾ ਭਾਈਕਾ, 3 ਜਨਵਰੀ (ਪ੍ਰਦੀਪ ਸ਼ਰਮਾ): ਜ਼ੀਰਾ ਨੇੜੇ ਬਣੀ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ਤੇ ਬੰਦ ਕਰਵਾਉਣ ਲਈ ਪਿਛਲੇ ਕਈ ਮਹੀਨਿਆਂ ਤੋਂ ਧਰਨਾ ਓਥੇ ਲਗਾਤਾਰ ਚੱਲ ਰਿਹਾ ਹੈ। ਇਸ ਮੌਕੇ ਫੈਕਟਰੀ ਨੂੰ ਬੰਦ ਕਰਵਾਉਣ ਲਈ ਧਰਨੇ ਦੀ ਅਗਵਾਈ ਕਰਨ ਵਾਲੀ ਕਮੇਟੀ ਜੋ ਕਿ ਸਾਂਝਾ ਮੋਰਚਾ ਜ਼ੀਰਾ ਵੱਲੋਂ ਬੀਤੇ ਦਿਨੀਂ ਸੂਬੇ ਭਰ ਚ 3 ਅਤੇ 4 ਜਨਵਰੀ ਨੂੰ ਪੰਜਾਬ ਸਰਕਾਰ ਦੀ ਅਰਥੀ ਫੂਕਣ ਤੇ ਘਰਾਂ ਉਪਰ ਕਾਲੇ ਝੰਡੇ ਲਗਾ ਕੇ ਰੋਸ਼ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਗਿਆ ਸੀ। ਇਸੇ ਦੇ ਮੱਦੇਨਜਰ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਪੰਜਾਬ ਦੇ ਕਿਸਾਨਾਂ ਵੱਲੋਂ ਭਗਤਾ ਭਾਈਕਾ ਤੇ ਹਾਕਮ ਸਿੰਘ ਵਾਲਾ ਵਿਖੇ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਰੋਸ਼ ਜ਼ਾਹਰ ਕੀਤਾ ਗਿਆ।
ਇਸ ਮੌਕੇ ਹਾਕਮ ਵਾਲਾ ਵਿਖੇ ਅਰਥੀ ਫੂਕਣ ਦੌਰਾਨ ਬਲਾਕ ਭਗਤਾ ਪ੍ਰਧਾਨ ਗੋਰਾ ਹਾਕਮ ਵਾਲਾ ਨੇ ਦੱਸਿਆ ਕਿ ਜ਼ੀਰਾ ਦੀ ਸ਼ਰਾਬ ਫੈਕਟਰੀ ਵੱਲੋਂ ਧਰਤੀ ਹੇਠਲਾ ਪਾਣੀ ਇਸ ਕਦਰ ਪ੍ਰਦੂਸ਼ਿਤ ਕਰ ਦਿੱਤਾ ਗਿਆ ਹੈ ਜੋ ਕਿ ਓਥੇ ਆਸਪਾਸ ਪਿੰਡਾਂ ਦੇ ਲੋਕ ਭਿਆਨਕ ਬਿਮਾਰੀਆਂ ਨਾਲ ਜੂਝ ਰਹੇ ਹਨ ਤੇ ਕਈ ਜਗ੍ਹਾ ਮੌਤਾਂ ਵੀ ਹੋ ਚੁੱਕੀਆਂ ਹਨ। ਉਨਾ ਕਿਹਾ ਕਿ ਇਸ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ਤੇ ਬੰਦ ਕਰਵਾਉਣ ਲਈ ਮੋਰਚਾ ਲਗਾਤਾਰ ਚੱਲ ਰਿਹਾ ਹੈ ਪਰ ਪੰਜਾਬ ਦੀ ਬਦਲਾਵ ਵਾਲੀ ਸਰਕਾਰ ਲਗਾਤਾਰ ਬਦਲੇ ਲੈਣ ਤੇ ਉਤਰੀ ਹੋਈ ਹੈ। ਜਿਸ ਕਰਕੇ ਅੱਜ ਸਾਂਝਾ ਮੋਰਚਾ ਜ਼ੀਰਾ ਦੇ ਸੱਦੇ ਤਹਿਤ ਪੰਜਾਬ ਦੀ ਸੁੱਤੀ ਹੋਈ ਸਰਕਾਰ ਨੂੰ ਜਗਾਉਣ ਲਈ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਹੈ। ਓਥੇ ਹੀ ਭਗਤਾ ਵਿਖੇ ਇਕਾਈ ਪ੍ਰਧਾਨ ਬਿੰਦਰ ਸਿੰਘ ਦੀ ਅਗਵਾਈ ਚ ਕਿਸਾਨਾਂ ਨੇ ਇਕੱਤਰ ਹੋ ਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com

 

136530cookie-checkਜ਼ੀਰਾ ਮੋਰਚੇ ਦੇ ਸੱਦੇ ਤਹਿਤ ਪੰਜਾਬ ਸਰਕਾਰ ਦੀ ਅਰਥੀ ਸਾੜ ਕੇ ਕੀਤਾ ਰੋਸ਼ ਮੁਜਾਹਰਾ
error: Content is protected !!