December 21, 2024

Loading

ਚੜ੍ਹਤ ਪੰਜਾਬ ਦੀ

ਸਤ ਪਾਲ ਸੋਨੀ

ਲੁਧਿਆਣਾ – ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਪ੍ਰਸ਼ਾਸ਼ਨਿਕ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ ਜਿਸ ਵਿੱਚ ਬੁੱਢਾ ਦਰਿਆ ਦੀ ਸਫਾਈ ਲਈ ਚੱਲ ਰਹੇ ਕਾਰਜ਼ਾਂ ਵਿੱਚ ਹੋਰ ਤੇਜ਼ੀ ਲਿਆਉਣ ਸਬੰਧੀ ਵਿਚਾਰ ਵਟਾਂਦਰੇ ਕੀਤੇ। ਮੀਟਿੰਗ ਦੌਰਾਨ ਵਿਧਾਇਕ ਬੱਗਾ ਦੇ ਨਾਲ ਐਸ.ਡੀ.ਐਮ. ਵਿਕਾਸ ਹੀਰਾ ਅਤੇ ਨਗਰ ਨਿਗਮ, ਪੀ.ਪੀ.ਸੀ.ਬੀ. ਸੀਵਰੇਜ ਬੋਰਡ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 ਵਿਧਾਇਕ ਬੱਗਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਡ੍ਰੇਨੇਜ ਪ੍ਰਣਾਲੀ ਅਤੇ ਬੁੱਢੇ ਦਰਿਆ ਵਿੱਚ ਡਾਇੰਗ ਕੰਪਲੈਕਸ ਦੇ ਪੈਂਦੇ ਪਾਣੀ ਬਾਰੇ ਵੀ ਚਰਚਾ ਕੀਤੀ ਗਈ। ਉਨ੍ਹਾਂ ਸਪੱਸ਼ਟ ਕੀਤਾ ਕਿ ਬੁੱਢੇ ਦਰਿਆ ਦੇ ਨਾਲ-ਨਾਲ ਬੂਟੇ ਲਗਾਉਣ ਦੀ ਮੁਹਿੰਮ ਤੋਂ ਇਲਾਵਾ ਹੋਰ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਇਲਾਕਾ ਨਿਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਹਲਕੇ ਨੂੰ ਸਾਫ ਸੁੱਥਰਾ ਅਤੇ ਹਰਿਆ ਭਰਿਆ ਰੱਖਣ ਵਿੱਚ ਆਪਣਾ ਪੂਰਨ ਸਹਿਯੋਗ ਦੇਣ।

Kindly like,share and subscribe our youtube channel CPD NEWS.Contact for News and advertisement at 9803-4506-01

165830cookie-checkਵਿਧਾਇਕ ਬੱਗਾ ਦੀ ਪ੍ਰਧਾਨਗੀ ਹੇਠ  ਬੁੱਢਾ ਦਰਿਆ ਦੀ ਸਾਫ ਸਫਾਈ ਤੇ ਹੋਰ ਵਿਕਾਸ ਪ੍ਰੋਜੈਕਟਾਂ ‘ਤੇ  ਅਧਿਕਾਰੀਆਂ ਨਾਲ ਕੀਤੀ ਮੀਟਿੰਗ
error: Content is protected !!