ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ 18 ਸਤੰਬਰ (ਪ੍ਰਦੀਪ ਸ਼ਰਮਾ): ਦੇਰ ਰਾਤ ਸਥਾਨਕ ਮੇਨ ਬਾਜ਼ਾਰ ਵਿੱਚ ਲੁੱਟਣ ਦੀ ਨੀਅਤ ਨਾਲ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਇੱਕ ਦੁਕਾਨਦਾਰ ਤੇ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ ਗਿਆ। ਗੰਭੀਰ ਹਾਲਤ ਵਿੱਚ ਜਦੋਂ ਜ਼ਖ਼ਮੀ ਨੌਜਵਾਨ ਨੂੰ ਸਿਵਲ ਹਸਪਤਾਲ ਵਿਚ ਲੈ ਕੇ ਜਾਇਆ ਗਿਆ ਤਾਂ ਹਸਪਤਾਲ ਵਿੱਚ ਕੋਈ ਡਾਕਟਰ ਨਾ ਹੋਣ ਅਤੇ ਮੌਜੂਦ ਮੁਲਾਜ਼ਮਾਂ ਤੇ ਸਾਂਭ ਸੰਭਾਲ ਨਾ ਕੀਤੇ ਜਾਣ ਦੇ ਦੋਸ਼ ਲਾਉਂਦਿਆਂ ਪਰਿਵਾਰ ਅਤੇ ਸ਼ਹਿਰ ਵਾਸੀਆਂ ਵਲੋਂ ਉਕਤ ਨੌਜਵਾਨ ਨੂੰ ਇੱਕ ਸ਼ਹਿਰ ਦੇ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਦੁਕਾਨਦਾਰ ਗੰਭੀਰ ਜ਼ਖ਼ਮੀ, ਹਮਲਾਵਰ ਪੈਸਿਆਂ ਵਾਲਾ ਬੈਗ ਲੈ ਕੇ ਫ਼ਰਾਰ
ਜਾਣਕਾਰੀ ਅਨੁਸਾਰ ਮਨਮੋਹਨ ਕਰਿਆਨਾ ਮਰਚੈਂਟ ਦਾ ਮਾਲਕ ਮਨਮੋਹਨ ਬਾਂਸਲ ਆਪਣੀ ਦੁਕਾਨ ਬੰਦ ਕਰਕੇ ਘਰ ਜਾਣ ਲੱਗਿਆ ਸੀ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਉਸ ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਹਮਲਾਵਰ ਮਨਮੋਹਨ ਬਾਂਸਲ ਨੂੰ ਗੰਭੀਰ ਜ਼ਖ਼ਮੀ ਕਰਕੇ ਉਸ ਦਾ ਪੈਸਿਆਂ ਵਾਲਾ ਬੈਗ ਖੋਹ ਕੇ ਭੱਜ ਗਏ। ਜ਼ਖ਼ਮੀ ਹਾਲਤ ਵਿਚ ਮਨਮੋਹਨ ਬਾਂਸਲ ਨੂੰ ਸਿਵਲ ਹਸਪਤਾਲ ਵਿਚ ਲੈ ਕੇ ਜਾਇਆ ਗਿਆ ਤਾਂ ਹਸਪਤਾਲ ਵਿਚ ਕੋਈ ਡਾਕਟਰ ਨਾ ਹੋਣ ਅਤੇ ਮੌਜੂਦ ਮੁਲਾਜ਼ਮਾਂ ਤੇ ਸਾਂਭ ਸੰਭਾਲ ਨਾ ਕੀਤੇ ਜਾਣ ਦੇ ਦੋਸ਼ ਲਾਉਂਦਿਆਂ ਪਰਿਵਾਰ ਅਤੇ ਸ਼ਹਿਰ ਵਾਸੀਆਂ ਵੱਲੋਂ ਜ਼ਖ਼ਮੀ ਮਨਮੋਹਨ ਨੂੰ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਸ਼ਹਿਰ ਅੰਦਰੋਂ ਆਏ ਦਿਨ ਹੋ ਰਹੀਆਂ ਵਾਰਦਾਤਾਂ ਤੇ ਪੁਲਸ ਪ੍ਰਸ਼ਾਸਨ ਦੀ ਮਾੜੇ ਅਨਸਰਾਂ ਨੂੰ ਨਕੇਲ ਪਾਉਣ ਵਿੱਚ ਅਸਫਲਤਾ ਦੇ ਰੋਸ ਵਜੋਂ ਇਕੱਠੇ ਹੋਏ। ਸ਼ਹਿਰ ਵਾਸੀਆਂ ਵੱਲੋਂ ਪੁਲਸ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਦੇਰ ਰਾਤ ਕੁਝ ਘੰਟੇ ਬਠਿੰਡਾ- ਚੰਡੀਗੜ੍ਹ ਕੌਮੀ ਸ਼ਾਹ ਮਾਰਗ ਤੇ ਜਾਮ ਲਗਾ ਦਿੱਤਾ ਗਿਆ। ਮੌਕੇ ਤੇ ਪੁੱਜੇ ਡੀਐਸਪੀ ਅਸ਼ਵੰਤ ਸਿੰਘ ਵੱਲੋਂ ਹਮਲਾਵਰਾਂ ਨੂੰ ਜਲਦ ਕਾਬੂ ਕੀਤੇ ਜਾਣ ਦੇ ਭਰੋਸੇ ਤੋਂ ਬਾਅਦ ਰੋਡ ਖੋਲ੍ਹ ਦਿੱਤਾ ਗਿਆ। ਅੱਜ ਸਵੇਰੇ ਸਮੂਹ ਦੁਕਾਨਦਾਰਾਂ ਵਲੋਂ ਸ਼ਹਿਰ ਦੇ ਮੇਨ ਚੌਕ ਵਿਚ ਇਕੱਠੇ ਹੋ ਕੇ ਰੋਸ ਮਾਰਚ ਕੀਤਾ ਗਿਆ ਅਤੇ ਫੈਸਲਾ ਲਿਆ ਗਿਆ ਕਿ ਅੱਜ 19 ਸਤੰਬਰ ਨੂੰ ਰੋਸ ਵਜੋਂ ਸ਼ਹਿਰ ਦੇ ਸਾਰੇ ਬਾਜ਼ਾਰ ਬੰਦ ਰੱਖੇ ਜਾਣਗੇ।
ਬੁਲਾਰਿਆ ਨੇ ਕਿਹਾ ਕਿ ਜੇਕਰ ਪੁਲਸ ਨੇ ਉਕਤ ਹਮਲਾਵਰਾਂ ਨੂੰ ਜਲਦ ਕਾਬੂ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਹਸਪਤਾਲ ਵਿਚ ਡਾਕਟਰ ਨਾ ਹੋਣ ਤੇ ਮਰੀਜ਼ ਦੀ ਸੰਭਾਲ ਨਾ ਕੀਤੇ ਜਾਣ ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਡਾਕਟਰ ਆਰ.ਪੀ.ਸਿੰਘ ਨੇ ਕਿਹਾ ਕਿ ਜਦੋਂ ਹੀ ਉਨ੍ਹਾਂ ਨੂੰ ਜ਼ਖ਼ਮੀ ਮਰੀਜ਼ ਆਏ ਦਾ ਪਤਾ ਲੱਗਾ ਤਾਂ ਉਹ ਕੁਝ ਮਿੰਟਾਂ ਚ ਹੀ ਹਸਪਤਾਲ ਵਿੱਚ ਪਹੁੰਚ ਗਏ ਸਨ। ਥਾਣਾ ਸਿਟੀ ਰਾਮਪੁਰਾ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ ਵੱਖ ਧਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਦੋਸ਼ੀਆਂ ਦੀ ਸਰਗਰਮੀ ਨਾਲ ਭਾਲ ਕੀਤੀ ਜਾ ਰਹੀ ਹੈ।
#For any kind of News and advertisment contact us on 980-345-0601
1283010cookie-checkਲੁੱਟਣ ਦੀ ਨੀਅਤ ਨਾਲ ਅਣਪਛਾਤੇ ਵਿਅਕਤੀਆਂ ਨੇ ਦੁਕਾਨਦਾਰ ਤੇ ਕੀਤਾ ਹਮਲਾ