ਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ

Loading

 ਚੜ੍ਹਤ ਪੰਜਾਬ ਦੀ 

ਲੁਧਿਆਣਾ, 28  ਦਸੰਬਰ  ( ਸਤਪਾਲ ਸੋਨੀ )  : ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਸੌਂਪੇ ਗਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਇਲਾਕੇ ਅੰਦਰ ਵੱਖਵੱਖ ਤਰਾਂ ਪਾਬੰਦੀ ਹੁਕਮ ਜਾਰੀ ਕੀਤੇ ਹਨ ਉਨਾਂ ਪਬਲਿਕ ਹਿੱਤ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਪੁਲਿਸ ਕਮਿਸ਼ਨਰੇਟ, ਲੁਧਿਆਣਾ ਦੇ ਏਰੀਆ ਅੰਦਰ ਬੁਲਟ ਮੋਟਰਸਾਈਕਲ ਦੇ ਸਾਈਲੈਂਸਰ ਬਦਲ ਕੇ ਪਟਾਕੇ ਮਾਰਨ ਵਾਲੇ ਚਾਲਕਾਂ ਅਤੇ ਸਾਈਲੈਂਸਰ ਬਦਲਣ/ਵੇਚਣਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ

ਉਨਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਇਲਾਕਾ ਅੰਦਰ ਵੱਖਵੱਖ ਨਹਿਰਾਂ, ਨਹਾਉਣ ਵਾਲੇ ਅਣਅਧਿਕਾਰਤ ਤਲਾਬ ਅਤੇ ਹੋਰ ਟੋਭਿਆਂ ਵਿੱਚ ਛੋਟੀ ਉਮਰ ਦੇ ਬੱਚੇ ਅਤੇ ਆਮ ਵਿਅਕਤੀ ਨਹਾਉਂਦੇ ਹਨ ਜਦੋਂ ਕਿ ਉਨਾਂ ਨੂੰ ਤੈਰਨਾ ਨਹੀਂ ਆਉਂਦਾ ਹੁੰਦਾ ਅਤੇ ਇਸ ਤੋਂ ਇਲਾਵਾ ਨਹਿਰਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਅਜਿਹੇ ਬੱਚੇ/ਆਦਮੀ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ ਜਾਂਦੇ ਹਨ ਜਿਸ ਨਾਲ ਵੱਡਮੁੱਲੀਆਂ ਜਾਨਾਂ ਵਿਅਰਥ ਚਲੀਆਂ ਜਾਂਦੀਆਂ ਹਨ, ਇਸ ਲਈ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਪਬਲਿਕ ਹਿੱਤ ਅਤੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੀ ਹਦੂਦ ਅੰਦਰ ਆਉਂਦੀਆਂ ਨਹਿਰਾਂ, ਟੋਭੇ ਅਤੇ ਅਣਅਧਿਕਾਰਤ ਤਲਾਬ ਆਦਿ ਵਿੱਚ ਛੋਟੀ ਉਮਰ ਦੇ ਬੱਚੇ ਅਤੇ ਕਿਸੇ ਵੀ ਵਿਅਕਤੀ ਵੱਲੋਂ ਨਹਾਉਣਤੇ ਤੁਰੰਤ ਪਾਬੰਦੀ ਲਗਾਈ ਹੈ

ਉਨਾਂ ਪੁਲਿਸ ਕਮਿਸ਼ਨਰੇਟ ਲੁਧਿਆਣਾ ਦੇ ਏਰੀਆ ਵਿੱਚ ਰਾਤ 10:00 ਵਜੇ ਤੋਂ ਸਵੇਰੇ 6:00 ਵਜੇ ਤੱਕ ਉੱਚੀ ਆਵਾਜ ਵਿੱਚ ਲਾਊਡ ਸਪੀਕਰ/ਡੀ.ਜੇ ਅਤੇ ਅਜਿਹੇ ਹੋਰ ਉੱਚੀ ਆਵਾਜ਼ ਵਿੱਚ ਚੱਲਣ ਵਾਲੀਆਂ ਆਈਟਮਾਂਤੇ ਰੋਕ ਲਗਾਈ ਗਈ ਹੈ ਅਤੇ ਨੋਇਸ ਪਲਿਊਸ਼ਨ (ਰੈਗੂਲੇਸ਼ਨ ਅਤੇ ਕੰਟਰੋਲ ਰੂਮ 2002) ਤਹਿਤ ਹਸਪਤਾਲ, ਵਿਦਿਅਕ ਸੰਸਥਾਵਾਂ, ਮਾਨਯੋਗ ਅਦਾਲਤਾਂ ਦੇ 100 ਮੀਟਰ ਦੇ ਏਰੀਆ ਨੂੰ ਸਾਇਲੈਸ ਜ਼ੋ਼ਨ ਘੋਸ਼ਿਤ ਕੀਤਾ ਗਿਆ ਹੈ ਇਹ ਸਾਰੇ ਪਾਬੰਦੀ ਹੁਕਮ ਅਗਲੇ ਦੋ ਮਹੀਨੇ ਤੱਕ ਲਾਗੂ ਰਹਿਣਗੇ

63670cookie-checkਪੁਲਿਸ ਕਮਿਸ਼ਨਰ ਵੱਲੋਂ ਵੱਖ-ਵੱਖ ਪਾਬੰਦੀ ਹੁਕਮ ਜਾਰੀ
error: Content is protected !!