April 26, 2024

Loading

ਚੜ੍ਹਤ ਪੰਜਾਬ ਦੀ 
ਰਾਮਪੁਰਾ ਫੂਲ, 5 ਸਤੰਬਰ (ਪ੍ਰਦੀਪ ਸ਼ਰਮਾ) : ਸਥਾਨਕ ਦੀ ਰਾਮਪੁਰਾ ਫੂਲ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਟਿਡ ਦੇ ਮੈਂਬਰਾਂ ਦੀ ਚੋਣ ਸ਼ਾਂਤੀ ਪੂਰਵਕ ਢੰਗ ਨਾਲ ਨੇਪਰੇ ਚੜ੍ਹੀ ਤੇ ਸਾਰੇ ਮੈਂਬਰ ਆਮ ਆਦਮੀ ਪਾਰਟੀ ਦੇ ਚੁਣੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਆਪ ਦੇ ਸੀਰਾ ਮੱਲੂਆਣਾ ਨੇ ਦੱਸਿਆਂ ਕਿ ਸਾਰੇ ਦੇ ਸਾਰੇ ਨੌ ਮੈਂਬਰ ਆਮ ਆਦਮੀ ਪਾਰਟੀ ਦੇ ਚੁਣੇ ਗਏ ਜਿਨ੍ਹਾਂ ਵਿੱਚ ਚਾਰ ਮੈਂਬਰ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸੁਖਮੰਦਰ ਸਿੰਘ, ਜਰਨੈਲ ਸਿੰਘ, ਜਸਵੀਰ ਸਿੰਘ, ਗੁਰਪ੍ਰੀਤ ਸਿੰਘ ਚੁਣੇ ਗਏ ਅਤੇ ਪੰਜ ਮੈਂਬਰ ਵਿਧਾਨ ਸਭਾ ਹਲਕਾ ਮੌੜ ਦੇ ਰਣਜੀਤ ਕੌਰ, ਸੁਖਦੇਵ ਕੌਰ, ਵਕੀਲ ਚੰਦ, ਦਰਸ਼ਨ ਸਿੰਘ ਤੇ ਬਲਜੀਤ ਸਿੰਘ ਆਦਿ ਚੁਣੇ ਗਏ।
ਇਸ ਮੌਕੇ ਚੁਣੇ ਗਏ ਮੈਂਬਰਾਂ ਨੇ ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਅਤੇ ਹਲਕਾ ਮੌੜ ਦੇ ਵਿਧਾਇਕ ਜਸਵੀਰ ਸਿੰਘ ਮਾਈਸਰਖਾਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣਾ ਕੰਮ ਇਮਾਨਦਾਰੀ ਨਾਲ ਕਰਨਗੇ ਤਾਂ ਕਿ ਕਿਸਾਨਾਂ ਦੀ ਉਪਰੋਕਤ ਬੈਂਕ ਵਿਚ ਲੋੜੀਂਦੇ ਸੁਧਾਰ ਹੋ ਸਕਣ ਤੇ ਵਧੀਆ ਸਹੂਲਤਾਂ ਦੇਣ ਦਾ ਪ੍ਰਬੰਧ ਕੀਤਾ ਜਾ ਸਕੇ। ਇਸ ਮੌਕੇ ਨਵ ਨਿਯੁਕਤ ਮੈਂਬਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਤੇ ਹਾਰ ਪਾਕੇ ਸਵਾਗਤ ਕੀਤਾ ਗਿਆ।
#For any kind of News and advertisment contact us on 980-345-0601
127050cookie-checkਦੀ ਰਾਮਪੁਰਾ ਫੂਲ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਮੈਂਬਰਾਂ ‘ਦੀ ਚੋਣ ਚ ਆਪ ਮੈਂਬਰਾਂ ਦੀ ਜਿੱਤ
error: Content is protected !!