November 9, 2024

Loading

ਚੜ੍ਹਤ ਪੰਜਾਬ ਦੀ 
ਬਠਿੰਡਾ 16 ਸਤੰਬਰ (ਪ੍ਰਦੀਪ ਸ਼ਰਮਾ) : ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਜਿਲ੍ਹਾ ਪ੍ਰਧਾਨ ਸੰਦੀਪ ਖਾਨ ਬਾਲਿਆਂਵਾਲੀ ਜਨਰਲ ਸਕੱਤਰ ਸ਼ੇਰੇ ਆਲਮ ਪ੍ਰੈਸ ਸਕੱਤਰ ਕੁਲਵੰਤ ਸਿੰਘ ਕਾਲਝਰਾਣੀ ਨੇ ਅੱਜ ਇਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਇੰਨਲਿਸਟਮੈਂਟ ਅਤੇ ਆਊਟਸੋਰਸ ਵਰਕਰਾਂ ਨੂੰ ਰੈਗੂਲਰ ਕਰਨ ਸਮੇਤ ‘‘ਮੰਗ-ਪੱਤਰ’’ ’ਚ ਦਰਜ ‘ਮੰਗਾਂ’ ਦਾ ਹੱਲ ਕਰਨ ਦੀ ਮੰਗ ਲਈ ਜਲ ਸਪਲਾਈ ਤੇ ਸੈਨੀਟੇਸ਼ਨ (ਜਜਸ ) ਵਿਭਾਗ ਦੇ ਮੰਤਰੀ  ਬ੍ਰਹਮ ਸ਼ੰਕਰ ਜਿੰਪਾ ਨਾਲ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ’ਚ ਮਿਤੀ 25 ਅਗਸਤ 2022 ਨੂੰ ਹੋਈ ਪੈਨਲ ਮੀਟਿੰਗ ਅਤੇ ਇਸਦੇ ਬਾਅਦ ਮਿਤੀ 29 ਅਗਸਤ ਨੂੰ ਵਿਭਾਗੀ ਮੁੱਖੀ ਜਸਸ ਵਿਭਾਗ ਮੋਹਾਲੀ ਦੇ ਨਾਲ ਉਨ੍ਹਾਂ ਦੇ ਦਫਤਰ ’ਚ ਜਥੇਬੰਦੀ ਦੇ ਆਗੂਆਂ ਨਾਲ ਮੀਟਿੰਗ ਹੋਈ ਸੀ। ਜਿਨ੍ਹਾਂ ਵਿਚ ਜਥੇਬੰਦੀ ਵਲੋਂ ਰੱਖੀਆਂ ‘ਮੰਗਾਂ’ ’ਤੇ ਵਿਚਾਰ-ਚਰਚਾ ਕਰਨ ਉਪਰੰਤ ਵਿਭਾਗ ਦੇ ਮੰਤਰੀ ਜੀ ਅਤੇ ਵਿਭਾਗੀ ਮੁੱਖੀ ਵਲੋਂ ਮਿਤੀ 5 ਸਤੰਬਰ 2022 ਤੱਕ ਮੰਨੀਆਂ ‘ਮੰਗਾਂ’ ਨੂੰ ਲਾਗੂ ਕਰਕੇ ਚਿੱਠੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਤ੍ਰਾਂਸ਼ਦੀ ਇਹ ਹੈ ਕਿ ਜਸਸ ਵਿਭਾਗ ਦੇ ਕੈਬਨਿਟ ਮੰਤਰੀ ਅਤੇ ਵਿਭਾਗ ਦੀ ਮਨੈਜਮੈਂਟ ਦੇ ਅਧਿਕਾਰੀਆਂ ਵਲੋਂ ਦਿੱਤੇ ਗਏ ਭਰੋਸੇ ਮੁਤਾਬਕ ਜਥੇਬੰਦੀ ਦੀ ਕਿਸੇ ਵੀ ਮੰਗ ਦਾ ਹੱਲ ਨਹੀਂ ਕੀਤਾ ਗਿਆ ਹੈ ਅਤੇ ਮੀਟਿੰਗਾਂ ’ਚ ਮੰਨੀਆਂ ਮੰਗਾਂ ਲਾਗੂ ਕਰਵਾਉਣ ਤੋਂ ਮੁਕਰ ਕੇ ਸਮੂਹ ਵਰਕਰਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ।
ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਦੀਆਂ ‘ਮੰਗਾਂ-ਮਸਲਿਆਂ’ ਦਾ ਹੱਲ ਕਰਨ ਦੀ ਬਜਾਏ ਜਸਸ ਵਿਭਾਗੀ ਮੁੱਖੀ ਦੇ ਆਦੇਸ਼ਾਂ ਤਹਿਤ ਵਿਭਾਗੀ ਅਧਿਕਾਰੀਆਂ ਦੀ ਬਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਪਿਛਲੇ 10-15 ਸਾਲਾਂ ਤੋਂ ਕੰਮ ਕਰਦੇ ਵਰਕਰਾਂ ਵਲੋਂ ਕੀਤੇ ਜਾ ਰਹੇ ਕੰਮ ਦਾ ਤਜਰਬਾ ਖਤਮ ਕਰਨ ਲਈ ਵਰਕਰ ਵਿਰੋਧੀ ਫੈਸਲੇ ਲੈਣ ਜਾ ਰਹੇ ਹਨ ਉਥੇ ਹੀ ਇਨ੍ਹਾਂ ਵਰਕਰਾਂ ਨੂੰ ਰੈਗੂਲਰ ਕਰਨ ਦੇ ਅਧਿਕਾਰ ਵੀ ਖੋਹੇ ਜਾ ਰਹੇ ਹਨ, ਜੋ ਜਥੇਬੰਦੀ ਕਿਸੇ ਵੀ ਕੀਮਤ ਤੇ ਨਹੀਂ ਲਾਗੂ ਹੋਣ ਦੇਵੇਗੀ।
ਉਨ੍ਹਾਂ ਕਿਹਾ ਕਿ ਵਿਭਾਗੀ ਮੁੱਖੀ ਵਲੋਂ ਆਪਣਾ ਅੜੀਅਲ ਰਵੱਈਆ ਅਪਣਾਇਆ ਹੋਇਆ ਹੈ ਅਤੇ ਵਾਰ ਵਾਰ ਲਾਰੇ ਹੀ ਲਗਾਏ ਜਾ ਰਹੇ ਹਨ, ਮੀਟਿੰਗਾਂ ’ਚ ਬਣੀ ਸਹਿਮਤੀ ਮੁਤਾਬਕ ਲਾਗੂ ਕਰਨ ਦੀ ਬਜਾਏ, ਉਲਟਾ ਵਰਕਰਾਂ ਦੀਆਂ ਤਨਖਾਹਾਂ ਰੋਕ ਦਿੱਤੀਆਂ ਗਈਆਂ ਹਨ, ਜਿਸ ਕਰਨ ਐਚ.ਓ.ਡੀ. ਦੁਆਰਾ ਵਰਕਰ ਵਿਰੋਧੀ ਲਏ ਜਾ ਰਹੇ ਫੈਸਲਿਆਂ ਤੋਂ ਅੱਕ ਚੁੱਕੇ ਵਰਕਰ ਹੁਣ ਆਪਣੇ ਹੱਕ ਪ੍ਰਾਪਤ ਕਰਨ ਲਈ ਸੜਕਾਂ ਤੇ ਨਿਕਲ ਕੇ ਸੰਘਰਸ਼ ਕਰਨ ਲਈ ਮਜਬੂਰ ਹੋ ਚੁੱਕੇ ਹਨ। ਜਥੇਬੰਦੀ ਵਲੋਂ ਮਿਤੀ 18 ਸਤੰਬਰ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਮੰਤਰੀ ਸ਼੍ਰੀ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਅੱਗੇ ਹੁਸ਼ਿਆਰਪੁਰ ਵਿਖੇ ਸੂਬਾ ਪੱਧਰੀ ਧਰਨਾ ਪਰਿਵਾਰਾਂ ਸਮੇਤ ਰੱਖਿਆ ਗਿਆ ਹੈ। ਵਿਭਾਗੀ ਮੁੱਖੀ ਦੇ ਅੜੀਅਲ ਰਵੱਈਏ ਦੇ ਵਿਰੋਧ ਵਿਚ ਦਿੱਤੇ ਜਾ ਰਹੇ ਉਕਤ ਧਰਨੇ ਦੀ ਸਫਲਤਾ ਲਈ ਸਾਰੇ ਪੰਜਾਬ ਤੋਂ ਵਰਕਰ ਵੱਡੇ ਕਾਫਲਿਆ ਨਾਲ ਪਰਿਵਾਰਾਂ ਸਮੇਤ ਹੁਸ਼ਿਆਰਪੁਰ ਪਹੁੰਚਣਗੇ।
ਯੂਨੀਅਨ ਵਲੋਂ ਮੰਗ ਕੀਤੀ ਗਈ ਹੈ ਕਿ ਜਸਸ ਵਿਭਾਗ ’ਚ ਸੇਵਾਵਾਂ ਦੇ ਰਹੇ ਇੰਨਲਿਸਟਮੈਂਟ/ਆਊਟਸੋਰਸ ਦੋਵਾਂ ਕੈਟਾਗਿਰੀਆਂ ਦੇੇ ਵਰਕਰਾਂ ਨੂੰ ਆਊਟਸੋਰਸ ਵਰਕਰ ਮੰਨ ਕੇ ਅਤੇ ਉਨ੍ਹਾਂ ਦੇ ਤਜਰਬੇ ਨੂੰ ਮੁੱਖ ਰੱਖ ਕੇ ਸਬੰਧਤ ਵਿਭਾਗ ’ਚ ਕੰਟਰੈਕਟ ਅਧੀਨ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਲਈ ਸਰਕਾਰੀ ਵਿਊਤਵੰਦੀ ਅਨੁਸਾਰ ਵਿਭਾਗ ਦੇ ਅਧਿਕਾਰੀਆਂ ਵਲੋਂ ਪਹਿਲਾਂ ਤੋਂ ਤਿਆਰ ਕੀਤੀੇ ਗਈ ਪ੍ਰਪੋਜਲ ਨੂੰ ਲਾਗੂ ਕਰਵਾਉਣਾ ਜਾਂ ਯੂਨੀਅਨ ਵਲੋਂ ਤਿਆਰ ਕੀਤੀ ਪ੍ਰਪੋਜਲ ਨੂੰ ਲਾਗੂ ਕਰਵਾਉਣ ਲਈ ਪੰਜਾਬ ਸਰਕਾਰ ਕੋਲ ਭੇਜ ਕੇ ਲਾਗੂ ਕਰਨ ਸਿਫਾਰਸ਼ ਕੀਤੀ ਜਾਵੇ। ਇੰਨਲਿਸਟਮੈਂਟ/ਆਊਟਸੋਰਸ ਵਰਕਰਾਂ ਦੀਆਂ ਤਨਖਾਹਾਂ ਦੀਆਂ ਤਨਖਾਹਾਂ ਦੇ ਫੰਡ ਜਾਰੀ ਕੀਤੇ ਜਾਣ। ਆਊਟਸੋਰਸ ਅਤੇ ਇੰਨਲਿਸਟਮੈਂਟ ਕਾਮਿਆਂ ਦੀਆਂ ਤਨਖਾਹਾਂ ’ਚ ਵਾਧਾ ਤਜਰਬੇ ਦੇ ਅਧਾਰ ’ਤੇ ਤਿੰਨ ਕੈਟਾਗਿਰੀਆਂ (0-5 ਸਾਲ, 5-10 ਸਾਲ ਅਤੇ 10 ਸਾਲਾ ਤੋਂ ਵੱਧ ) ਵਿਚ ਵੰਡ ਕੇ ਹੀ ਪਹਿਲਾਂ ਮਿਲ ਰਹੀਆਂ ਤਨਖਾਹਾਂ ’ਚ ਵਾਧਾ ਕੀਤਾ ਜਾਵੇ।
For any kind of News and advertisment contact us on 980-345-0601 
128070cookie-checkਜਲ ਸਪਲਾਈ ਕੱਚੇ ਕਾਮੇ 18 ਸਤੰਬਰ ਨੂੰ ਵਿਭਾਗ ਦੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੀ ਹੁਸ਼ਿਆਰਪੁਰ ਰਿਹਾਇਸ਼ ਦਾ ਬੱਚਿਆਂ ਤੇ ਪਰਿਵਾਰਾਂ ਸਮੇਤ ਕਰਨਗੇ ਘਿਰਾਓ – ਸੰਦੀਪ ਖਾਨ ਬਾਲਿਆਂਵਾਲੀ
error: Content is protected !!