December 22, 2024

Loading

ਚੜ੍ਹਤ ਪੰਜਾਬ ਦੀ
ਲੁਧਿਆਣਾ,8 ਜਨਵਰੀ (ਰਣਜੀਤ ਸਿੰਘ ਖਾਲਸਾ) : ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਬੜੀ ਸ਼ਰਧਾ ਭਾਵਨਾ ਦੇ ਨਾਲ ਹਫਤਾਵਾਰੀ ਕੀਰਤਨ ਸਮਾਗਮ ਕਰਵਾਇਆ ਗਿਆ ਜਿਸ ਅੰਦਰ ਵਿਸ਼ੇਸ਼ ਤੌਰ ਤੇ ਆਪਣੇ ਕੀਰਤਨੀ ਜੱਥੇ ਸਮੇਤ ਹਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਦੀਪ ਸਿੰਘ ਜੈਪੁਰ ਵਾਲੇ ਤੇ ਭਾਈ ਸੇਵਕ ਸਿੰਘ ਯੂ.ਐਸ.ਏ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਜਿੱਥੇ ਸੰਗਤਾਂ ਨੂੰ ਨਿਹਾਲ ਕੀਤਾ,ਉੱਥੇ ਨਾਲ ਹੀ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਭਾਈ ਗੁਰਦੀਪ ਸਿੰਘ ਜੈਪੁਰ ਵਾਲਿਆਂ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਵੱਲੋਂ ਸਮੁੱਚੀ ਮਨੁੱਖਤਾ ਨੂੰ ਬਖਸ਼ੇ ਸਿਧਾਂਤਾਂ “ਨਾਮ ਜਪੋ,ਕਿਰਤ ਕਰੋ ਤੇ ਵੰਡ ਛਕੋ” ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਕੇ ਆਪਣਾ ਜੀਵਨ ਗੁਰੂ ਆਸੇ ਅਨੁਸਾਰ ਜੀਉਣ ਦੀ ਕੋਸ਼ਿਸ਼ ਕਰੀਏ।
ਗੁਰੂ ਸਾਹਿਬ ਨੇ ਸਮੁੱਚੀ ਲੋਕਾਈ ਨੂੰ ਆਪਸੀ ਇੱਕਜੁੱਟਤਾ ਤੇ ਸਰਬਸਾਂਝੀਵਾਲਤਾ ਦਾ ਉਪਦੇਸ਼ ਦਿੱਤਾ -ਭੁਪਿੰਦਰ ਸਿੰਘ
ਕੀਰਤਨ ਸਮਾਗਮ ਦੌਰਾਨ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਨੇ ਜਿੱਥੇ ਸਮੁੱਚੀ ਲੋਕਾਈ ਨੂੰ ਜਾਤ-ਪਾਤ, ਧਰਮ ਦੀਆਂ ਸੌੜੀਆਂ ਵਲਗਣਾਂ ਤੋ ਉਪਰ ਉਠ ਕੇ ਆਪਸੀ ਇੱਕਜੁੱਟਤਾ ਅਤੇ ਏਕਤਾ ਦਾ ਉਪਦੇਸ਼ ਦਿੱਤਾ ਉੱਥੇ ਨਾਲ ਹੀ ਦਿਖਾਵੇ ਦੀਆਂ ਰਸਮਾਂ ਰਿਵਾਜਾਂ ਨੂੰ ਛੱਡ ਕੇ ਮਨੁੱਖ ਨੂੰ ਸੱਚੇ ਦਿਲੋਂ ਪ੍ਰਭੂ ਸਿਮਰਨ ਕਰਨ ਦੀ ਤਾਕੀਦ ਕੀਤੀ।ਅੱਜ ਲੋੜ ਹੈ ਪ੍ਰਭੂ ਕੀਰਤੀ ਵਿੱਚ ਲੀਨ ਰਹਿਣ ਵਾਲੇ ਸਾਹਿਬ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ ਪੂਰਨਿਆਂ ‘ਤੇ ਚੱਲਦਿਆਂ ਸੰਗਤਾਂ ਆਪਣਾ ਜੀਵਨ ਸਫਲ ਕਰਨ।ਇਸ ਦੌਰਾਨ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਸਾਝੇ ਤੌਰ ਤੇ ਗੁਰੂ ਘਰ ਦੇ ਕੀਰਤਨੀ ਜੱਥਿਆਂ ਦੇ ਮੈਬਰਾਂ ਨੂੰ ਸਿਰਪਾਉ ਭੇਟ ਕੀਤੇ ।
ਇਸ ਦੌਰਾਨ ਭੁਪਿੰਦਰ ਸਿੰਘ ਨੇ ਸੰਗਤਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਅਗਲੇ ਹਫਤਾਵਾਰੀ ਕੀਰਤਨ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਬੀਰ ਸਿੰਘ ਜਮਾਲਪੁਰੀ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੇ ਭਾਈ ਇੰਦਰਪਾਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕਰਨਗੇ।ਸਮਾਗਮ ਅੰਦਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ , ਕਰਨੈਲ ਸਿੰਘ ਬੇਦੀ, ਪ੍ਰਿਤਪਾਲਸਿੰਘ,ਬਲਬੀਰ ਸਿੰਘ ਭਾਟੀਆ,ਦਮਨਦੀਪ ਸਿੰਘ ਸਲੂਜਾ,ਸਰਪੰਚ ਗੁਰਚਰਨ ਸਿੰਘ ਖੁਰਾਣਾ ,ਜਗਬੀਰ ਸਿੰਘ ਡੀ.ਜੀ.ਐਮ ਜੀਤ ਸਿੰਘ, ਗੁਰਵਿੰਦਰ ਸਿੰਘ ਆੜਤੀ, ਸੁਰਿੰਦਰ ਸਿੰਘ ਸਚਦੇਵਾ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ, ਹਰਕੀਰਤ ਸਿੰਘ ਬਾਵਾ,ਰਜਿੰਦਰ ਸਿੰਘ ਮੱਕੜ, ਮਨਿੰਦਰ ਸਿੰਘ , ਸੁਰਿੰਦਰਪਾਲ ਸਿੰਘ ਭੁਟਆਣੀ, ਅਵਤਾਰ ਸਿੰਘ ਮਿੱਡਾ , ਜਗਦੇਵ ਸਿੰਘ ਕਲਸੀ, ਮਹਿੰਦਰ ਸਿੰਘ ਡੰਗ, ਜਗਜੀਤ ਸਿੰਘ ਆਹੂਜਾ, ਅਤੱਰ ਸਿੰਘ ਮੱਕੜ ,ਰਜਿੰਦਰ ਸਿੰਘ ਡੰਗ, ਭੁਪਿੰਦਰਪਾਲ ਸਿੰਘ, ਜਤਿੰਦਰਪਾਲ ਸਿੰਘ ,ਹਰਜੀਤ ਸਿੰਘ, ਹਰਮੀਤ ਸਿੰਘ ਡੰਗ, ਰਣਜੀਤ ਸਿੰਘ ਖਾਲਸਾ, ਏ.ਪੀ. ਸਿੰਘ ਅਰੋੜਾ, ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪ ਸਿੰਘ,ਕਰਨਦੀਪ ਸਿੰਘ, ਮਨਜੀਤ ਸਿੰਘ ਟੋਨੀ, ਬਲ ਫਤਹਿ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
#For any kind of News and advertisment contact us on 9803 -450-601
#Kindly LIke,Share & Subscribe our News Portal://charhatpunjabdi.com
137170cookie-checkਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਕਰਵਾਇਆ ਗਿਆ ਹਫ਼ਤਾਵਾਰੀ ਕੀਰਤਨ ਸਮਾਗਮ
error: Content is protected !!