ਚੜ੍ਹਤ ਪੰਜਾਬ ਦੀ
ਰਾਮਪੁਰਾ ਫੂਲ ,19 ਨਵੰਬਰ , (ਪ੍ਰਦੀਪ ਸ਼ਰਮਾ): ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਤੇ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਦਾ ਸੁਆਗਤ ਕਰਦੇ ਹਾਂ ਤੇ ਇਹ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਤੇ ਸਮੂਹ ਪੰਜਾਬੀ ਭਾਈਚਾਰੇ ਦੀ ਵੱਡੀ ਜਿੱਤ ਹੈ, ਆਮ ਆਦਮੀ ਪਾਰਟੀ ਹਮੇਸ਼ਾ ਤਿੰਨੇ ਖੇਤੀ ਕਨੂੰਨਾਂ ਦਾ ਵਿਰੋਧ ਕਰਦੀ ਰਹੀ ਤੇ ਕਿਸਾਨਾਂ ਦੇ ਨਾਲ ਸੀ ਤੇ ਰਹੇਗੀ।ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦੇ ਹੋਏ ਹਲਕਾ ਇੰਚਾਰਜ ਆਮ ਆਦਮੀ ਪਾਰਟੀ ਰਾਮਪੁਰਾ ਫੂਲ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਇਹ ਫ਼ੈਸਲਾ ਬਹੁਤ ਜਲਦ ਲੈ ਲੈਣਾ ਚਾਹੀਦਾ ਸੀ ਕਿਉਂਕਿ ਦੇਸ਼ ਦੇ ਕਿਸਾਨਾਂ ਨੂੰ ਫ਼ੈਸਲੇ ਵਿੱਚ ਹੋਈ ਦੇਰੀ ਦਾ ਭਾਰੀ ਮੁੱਲ ਚੁਕਾਉਣਾ ਪਿਆ ਹੈ ਫਿਰ ਵੀ ਦੇਰੀ ਨਾਲ ਹੀ ਸਹੀ ਕਿਸਾਨਾਂ ਦੇ ਹੱਕ ਵਿਚ ਲਏ ਫੈਸਲੇ ਦਾ ਅਸੀਂ ਸਵਾਗਤ ਕਰਦੇ ਹਾਂ। ਪੰਜਾਬ ਤੋਂ ਖੇਤੀ ਕਾਨੂੰਨ ਦੇ ਵਿਰੋਧ ਵਿੱਚ ਸ਼ੁਰੂ ਹੋਇਆ ਅੰਦੋਲਨ ਹੌਲੀ ਹੌਲੀ ਪੂਰੇ ਦੇਸ਼ ਵਿੱਚ ਫੈਲ ਗਿਆ ਸੀ।ਕਿਸਾਨ ਜਥੇਬੰਦੀਆਂ ਵੱਲੋਂ ਜ਼ਾਬਤੇ ਵਿੱਚ ਰਹਿ ਕੇ ਸ਼ਾਂਤੀਪੂਰਵਕ ਅੰਦੋਲਨ ਕੀਤਾ ਗਿਆ ।
ਸਾਡਾ ਸੂਬਾ ਖੇਤੀ ਪ੍ਰਧਾਨ ਹੋਣ ਕਾਰਨ ਸਾਡੇ ਸਾਰੇ ਕਾਰੋਬਾਰ ਤੇ ਖੇਤਰ ਕਿਸਾਨੀ ਨਾਲ ਜੁੜੇ ਹੋਏ ਹਨ ਜਿਸ ਕਾਰਨ ਸੂਬੇ ਦੇ ਸਾਰੇ ਹੀ ਮੁਲਾਜ਼ਮ ਵਰਗ ਵਪਾਰੀ ਵਰਗ ਮਜ਼ਦੂਰ ਵਰਗ ਕਿਸਾਨਾਂ ਦੀ ਦਿਲੋਂ ਮਦਦ ਕਰ ਰਹੇ ਸਨ।ਅੱਜ ਦੇ ਫੈਸਲੇ ਨਾਲ ਕਿਸਾਨ ਜਥੇਬੰਦੀਆਂ ਦੇ ਨਾਲ ਨਾਲ ਹਰ ਇਕ ਪੰਜਾਬੀ ਦੀ ਜਿੱਤ ਹੋਈ ਹੈ । ਕਿਸਾਨਾਂ ਨੂੰ ਇਸ ਅੰਦੋਲਨ ਦਾ ਭਾਰੀ ਮੁੱਲ ਚੁਕਾਉਣਾ ਪਿਆ ਹੈ ਕਿਉਂਕਿ 700 ਤੋਂ ਵੱਧ ਕਿਸਾਨ ਸ਼ਹੀਦ ਹੋਏ ਤੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਭਾਰੀ ਆਰਥਿਕ ਮਾਰ ਵੀ ਝੱਲਣੀ ਪਈ ਹੈ । ਹਲਕਾ ਇੰਚਾਰਜ ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਹਮੇਸ਼ਾ ਹੀ ਕਿਸਾਨੀ ਮੰਗਾਂ ਦੀ ਹਮਾਇਤ ਕੀਤੀ ਗਈ।
ਬਲਕਾਰ ਸਿੰਘ ਸਿੱਧੂ ਨੇ ਕਿਹਾ ਕਿ ਇਹ ਫ਼ੈਸਲਾ ਕਿਸਾਨਾਂ ਵੱਲੋਂ ਵਿਖਾਈ ਗਈ ਏਕਤਾ ਤੇ ਅਹਿੰਸਾ ਦੇ ਰਸਤੇ ਦੀ ਜਿੱਤ ਹੈ ਜਿਸ ਲਈ ਉਹ ਪੰਜਾਬ ਅਤੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਨੂੰ ਵਧਾਈ ਦਿੰਦੇ ਹਨ ਤੇ ਪ੍ਰਧਾਨ ਮੰਤਰੀ ਦੇ ਫੈਸਲੇ ਦਾ ਸੁਆਗਤ ਕਰਦੇ ਹਨ । ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨੇ ਵੱਡਾ ਦਿਲ ਵਿਖਾਉਂਦਿਆਂ ਖੇਤੀ ਕਾਨੂੰਨ ਰੱਦ ਕੀਤੇ ਹਨ ਉਸੇ ਤਰ੍ਹਾਂ ਹੀ ਹੁਣ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਦੀਆਂ ਬਾਕੀ ਰਹਿੰਦੀਆਂ ਮੰਗਾਂ ਵਿਸ਼ੇਸ਼ ਤੌਰ ਤੇ ਘੱਟੋ ਘੱਟ ਸਮਰਥਨ ਮੁੱਲ ਤੇ ਕਾਨੂੰਨ ਬਣਾਉਣ ਤੇ ਹੋਰ ਮੰਗਾਂ ਜਲਦ ਪ੍ਰਵਾਨ ਕਰਕੇ ਮਸਲੇ ਨੂੰ ਹੱਲ ਕੀਤਾ ਜਾਵੇ ।ਉਮੀਦ ਕਰਦੇ ਹਾਂ ਕਿ ਕਿਸਾਨਾਂ ਦੀਆਂ ਬਾਕੀ ਮੰਗਾਂ ਵੀ ਪ੍ਰਵਾਨ ਹੋਣ ਤੋਂ ਬਾਅਦ ਸੂਬੇ ਦੇ ਕਿਸਾਨ ਖ਼ੁਸ਼ੀ ਖ਼ੁਸ਼ੀ ਘਰ ਵਰਤਣਗੇ ਤੇ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਸੀਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਕਿਸਾਨਾਂ ਦੀ ਭਲਾਈ ਲਈ ਕੰਮ ਕਰਦੇ ਰਹਾਗੇ ।
917030cookie-checkਤਿੰਨ ਖੇਤੀ ਕਨੂੰਨ ਵਾਪਸ ਲੈਣ ਦਾ ਫੈਸਲਾ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਦੀ ਵੱਡੀ ਜਿੱਤ : ਬਲਕਾਰ ਸਿੱਧੂ