May 28, 2024

Loading

ਕੁਲਵਿੰਦਰ ਕੜਵਲ
ਚੜ੍ਹਤ ਪੰਜਾਬ ਦੀ
ਸਰਦੂਲਗੜ੍ਹ : ਸਿਵਲ ਸਰਜਨ ਮਾਨਸਾ ਡਾਕਟਰ ਅਸ਼ਵਨੀ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਵੇਦਪ੍ਰਕਾਸ਼ ਸੰਧੂ ਦੀ ਯੋਗ ਅਗਵਾਈ ਹੇਠ ਐਚ.ਡਬਲਿਉ.ਸੀ.ਰੋੜਕੀ ਅਤੇ ਬਲਾਕ ਦੇ ਵੱਖ-ਵੱਖ ਪਿੰਡਾਂ ਵਿਖੇ ਵਿਸ਼ਵ ਮਲੇਰੀਆ ਦਿਵਸ ਦੇ ਮੌਕੇ ਤੇ ਜਾਗਰੁਕਤਾ ਕੈੰਪ ਲਗਾਏ ਗਏ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਸੰਧੂ ਨੇ ਦੱਸਿਆ ਕਿ ਕੋਈ ਵੀ ਬੁਖਾਰ ਮਲੇਰੀਆ ਹੋ ਸਕਦਾ ਹੈ। ਇਹ ਮਾਦਾ ਮੱਛਰ ਐਨਾਫ਼ਲੀਜ਼ ਦੇ ਕੱਟਣ ਨਾਲ ਫੈਲਦਾ ਹੈ ਜੋ ਕਿ ਖੜੇ ਪਾਣੀ ਵਿਚ ਪੈਦਾ ਹੁੰਦੇ ਹਨ ਅਤੇ ਰਾਤ ਤੇ ਸਵੇਰ ਵੇਲੇ ਕੱਟਦੇ ਹਨ। ਠੰਢ ਅਤੇ ਕੰਬਣ ਦੇ ਨਾਲ ਬੁਖਾਰ, ਤੇਜ਼ ਬੁਖਾਰ ਅਤੇ ਸਿਰ ਦਰਦ, ਬੁਖਾਰ ਉਤਰ ਜਾਣ ‘ਤੇ ਸਰੀਰਕ ਥਕਾਵਟ ਅਤੇ ਕਮਜ਼ੋਰੀ ਅਤੇ ਬੁਖਾਰ ਦੇ ਨਾਲ ਬਹੁਤ ਜ਼ਿਆਦਾ ਪਸੀਨਾ ਆਉਣਾ ਮਲੇਰੀਆ ਦੇ ਲੱਛਣ ਹਨ।
ਇਸ ਮੌਕੇ ਬਲਾਕ ਅਜੂਕੇਟਰ ਤਿਰਲੋਕ ਸਿੰਘ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਵਲੋਂ 25 ਅਪ੍ਰੈਲ ਨੂੰ ਵਿਸ਼ਵ ਮਲੇਰੀਆ ਦਿਵਸ ਵਜੋਂ ਮਨਾਇਆ ਜਾਂਦਾ ਹੈ। 2019-2020 ਵਿੱਚ 625 ,000 ਦੇ ਮੁਕਾਬਲੇ 2021 ਵਿੱਚ ਵਿਸ਼ਵ ਪੱਧਰ ‘ਤੇ ਮਲੇਰੀਆ ਕਾਰਨ ਅੰਦਾਜ਼ਨ 619,000 ਮੌਤਾਂ ਹੋਈਆਂ ਸਨ। ਉਹਨਾਂ ਕਿਹਾ ਕਿ ਮਲੇਰੀਆ ਮੁਕਤ ਸਮਾਜ ਬਣਾਉਣ ਲਈ ਸਭ ਦੀ ਹਿੱਸੇਦਾਰੀ ਜਰੂਰੀ ਹੈ ਤਾਂ ਹੀ 2025 ਤੱਕ ਪੰਜਾਬ ਨੂੰ ਮਲੇਰੀਆ ਮੁਕਤ ਰਾਜ ਬਣਾਉਣ ਦਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ। ਉਹਨਾਂ ਨੇ ਦੱਸਿਆ ਕਿ ਅੱਜ ਬਲਾਕ ਦੇ ਵੱਖ-ਵੱਖ ਪਿੰਡਾਂ ਅਤੇ ਸਿਹਤ ਕੇਂਦਰਾਂ ਤੇ ਫੀਲਡ ਸਟਾਫ ਮ.ਪ.ਹ.ਸ (ਮੇਲ ਤੇ ਫੀਮੇਲ), ਮ.ਪ.ਹ.ਵ (ਮੇਲ ਤੇ ਫੀਮੇਲ) ਅਤੇ ਸੀ.ਐਚ.ਓ ਵਲੋਂ ਲੋਕਾਂ ਨੂੰ ਮਲੇਰੀਆ ਅਤੇ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ ਅਤੇ ਹਰ ਸ਼ੁਕਰਵਾਰ ਨੂੰ ਫਰਾਈ ਡੇ-ਡ੍ਰਾਈ ਡੇ ਮਨਾਉਣ ਲਈ ਪ੍ਰੇਰਿਤ ਕੀਤਾ।
ਸਿਹਤ ਇੰਸਪੈਕਟਰ ਨਿਰਮਲ ਸਿੰਘ ਕਣਕਵਾਲੀਆ ਨੇ ਦੱਸਿਆ ਕਿ ਮਲੇਰੀਆ ਦੀ ਜਾਂਚ ਸਾਰੇ ਪੰਜਾਬ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੁਫ਼ਤ ਕੀਤੀ ਜਾਂਦੀ ਹੈ ਅਤੇ ਇਲਾਜ ਵੀ ਮੁਫਤ ਹੁੰਦਾ ਹੈ। ਸਿਹਤ ਵਿਭਾਗ ਦਾ ਸਟਾਫ ਘਰ-ਘਰ ਜਾ ਕੇ ਫੀਵਰ ਸਰਵੇ ਕਰਦੇ ਹਨ ਜੋ ਕਿ ਮਲੇਰੀਏ ਦੇ ਖਾਤਮੇ ਵਿਚ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਦੱਸਿਆ ਕਿ ਸਾਨੂੰ ਆਪਣੇ ਘਰਾਂ ਦੇ ਆਲੇ ਦੁਆਲੇ ਸਾਫ ਪਾਣੀ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ ਅਤੇ ਸਾਫ ਸਫਾਈ ਦਾ ਵੀ ਖਾਸ ਧਿਆਨ ਰੱਖਣਾ ਚਾਹੀਦਾ ਹੈ। ਮੱਛਰ ਤੋਂ ਬਚਣ ਲਈ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਕਮਿਊਨਟੀ ਹੈਲਥ ਅਫਸਰ ਸੰਜੀਵ ਕੁਮਾਰ , ਸਿਹਤ ਕਰਮਚਾਰੀ ਹੇਮਰਾਜ ਸ਼ਰਮਾ,ਜੀਵਨ ਸਿੰਘ ਸਹੋਤਾ,ਰਵਿੰਦਰ ਸਿੰਘ ਰਵੀ, ਫਸਿਲੀਟੇਟਰ ਅਮਰਜੀਤ ਕੌਰ ਆਸ਼ਾ ਅਮਰਜੀਤ ਕੌਰ,ਰੁਪਿੰਦਰ ਕੌਰ,ਸਕੂਲੀ ਬੱਚੇ ਅਤੇ ਲੋਕ ਹਾਜਰ ਸਨ।
# Contact us for News and advertisement on 980-345-0601
Kindly Like,Share & Subscribe http://charhatpunjabdi.com
149650cookie-checkਬਲਾਕ ਸਰਦੂਲਗੜ੍ਹ ਅਧੀਨ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿਖੇ ਮਨਾਇਆ ਗਿਆ ਵਿਸ਼ਵ ਮਲੇਰੀਆ ਦਿਵਸ
error: Content is protected !!