ਚੜ੍ਹਤ ਪੰਜਾਬ ਦੀ
ਬਠਿੰਡਾ/ਰਾਮਪੁਰਾ ਫੂਲ, 16 ਨਵੰਬਰ ( ਪ੍ਰਦੀਪ ਸ਼ਰਮਾ ):-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਜੋ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਸੰਭਾਵੀ ਉਮੀਦਵਾਰ ਵਜੋਂ ਵਿਚਰ ਰਹੇ ਹਨ । ਪਾਰਟੀ ਵੱਲੋਂ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਮੁੱਖ ਰੱਖਦੇ ਹੋਏ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਯੂਥ ਵਿੰਗ ਪੰਜਾਬ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਦੀ ਖ਼ਬਰ ਆਉਂਦਿਆਂ ਹੀ ਪੂਰੇ ਹਲਕੇ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਤੇ ਆਪ ਵਰਕਰਾਂ ਅਤੇ ਲੀਡਰਾਂ ਵੱਲੋਂ ਵਧਾਈ ਦਿੱਤੀ ਜਾ ਰਹੀ ਹੈ ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕੀਤਾ ਜਾ ਰਿਹਾ ਹੈ।
ਹਲਕੇ ਵਿਚ ਖੁਸ਼ੀ ਦੀ ਲਹਿਰ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਹਾਂ ਵਚਨਬੱਧ
ਇੰਦਰਜੀਤ ਸਿੰਘ ਮਾਨ ਨੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ , ਪੰਜਾਬ ਮਾਮਲਿਆਂ ਦੇ ਇੰਚਾਰਜ ਵਿਧਾਇਕ ਜਰਨੈਲ ਸਿੰਘ ,ਰਾਘਵ ਜੀ ,ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ, ਪਾਰਟੀ ਪ੍ਰਧਾਨ ਭਗਵੰਤ ਮਾਨ, ਯੂਥ ਵਿੰਗ ਦੇ ਪ੍ਰਧਾਨ ਵਿਧਾਇਕ ਮੀਤ ਹੇਅਰ ਅਤੇ ਵਿਧਾਇਕ ਕੁਲਤਾਰ ਸੰਧਵਾਂ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਪਾਰਟੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਲਈ ਵਚਨਬੱਧ ਰਹਿਣਗੇ ਤੇ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਬੂਥ ਪੱਧਰ ਤੇ ਮਜ਼ਬੂਤ ਕਰਨ ਲਈ ਹੋਰ ਯਤਨ ਕੀਤੇ ਜਾਣਗੇ ।
ਉਨ੍ਹਾਂ ਕਿਹਾ ਕਿ ਅੱਜ ਪਿੰਡਾਂ ਵਿੱਚ ਆਪ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੋਚ ਦੀਆਂ ਗੱਲਾਂ ਹੋ ਰਹੀਆਂ ਹਨ ਤੇ ਲੋਕ ਪੰਜਾਬ ਵਿੱਚ ਵੀ ਆਪ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ। ਜ਼ਿਕਰਯੋਗ ਹੈ ਕਿ ਇੰਦਰਜੀਤ ਸਿੰਘ ਮਾਨ ਪੰਜਾਬ ਪ੍ਰਧਾਨ ਭਗਵੰਤ ਮਾਨ ਸਮੇਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਲਿਸਟ ਵਿਚ ਸਰਗਰਮ ਮੈਂਬਰਾਂ ਵਿੱਚੋਂ ਇਕ ਹਨ ਅਤੇ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਲੋਕ ਇੰਦਰਜੀਤ ਸਿੰਘ ਮਾਨ ਨੂੰ ਆਪ ਦੇ ਉਮੀਦਵਾਰ ਵਜੋਂ ਦੇਖ ਰਹੇ ਹਨ।
912800cookie-checkਨੌਜਵਾਨ ਆਗੂ ਇੰਦਰਜੀਤ ਸਿੰਘ ਮਾਨ ਯੂਥ ਵਿੰਗ ਆਪ ਪੰਜਾਬ ਦੇ ਵਾਈਸ ਪ੍ਰਧਾਨ ਨਿਯੁਕਤ